ਅੰਮ੍ਰਿਤਸਰ (ਪੱਤਰ ਪ੍ਰੇਰਕ ਰਾਣਾ ਨੰਗਲੀ) 05.07.2023: ਅੱਜ ਆਮ ਆਦਮੀ ਪਾਰਟੀ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕਿਆ ਅਤੇ ਸਤਿਗੁਰੂ ਮਹੰਤ ਮਲਕੀਤ ਨਾਥ ਮਹਾਰਾਜ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਲਮੀਕਿ ਭਾਈਚਾਰੇ ਨੂੰ ਸ਼੍ਰੀ ਬਲਕਾਰ ਸਿੰਘ 'ਤੇ ਮਾਣ ਹੈ ਅਤੇ ਉਮੀਦ ਹੈ ਕਿ ਉਹ ਵਾਲਮੀਕਿ ਭਾਈਚਾਰੇ ਦੇ ਮੁੱਦਿਆਂ ਨੂੰ ਹੱਲ ਕਰਨਗੇ। ਇਸ ਪ੍ਰੈਸ ਕਾਨਫਰੰਸ ਦੌਰਾਨ ਸੰਤ ਬਲਵੰਤ ਨਾਥ, ਸੰਤ ਮੇਘ ਨਾਥ, ਬਿੱਟਾ ਜੀ ਅਤੇ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ। ਜੈ ਵਾਲਮੀਕਿ ਹਰ ਹਰ ਵਾਲਮੀਕਿ।
Comments